ਬੁਢਲਾਡਾ 'ਚ ਪੁਲਿਸ ਥਾਣੇ ਦੇ ਬਾਹਰ ਮਹਿਲਾ ਨਾਲ ਲੁੱਟ, CCTV 'ਚ ਕੈਦ ਹੋਈ ਵਾਰਦਾਤ
ਰਿਟਾਇਰਡ ਮਹਿਲਾ ਦਾ ਬੈਗ ਖੋਹ ਕੇ ਫਰਾਰ ਹੋਏ ਦੋ ਅਣਪਛਾਤੇ ਨੌਜਵਾਨ, ਮੋਟਰਸਾਈਕਲ 'ਤੇ ਕਰ ਰਹੇ ਸਨ ਇੰਤਜ਼ਾਰ

ਪੰਜਾਬ ਦੇ ਬੁਢਲਾਡਾ ਸ਼ਹਿਰ ਤੋਂ ਲੁੱਟ-ਖੋਹ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਦੋ ਅਣਪਛਾਤੇ ਨੌਜਵਾਨਾਂ ਨੇ ਪੁਲਿਸ ਥਾਣੇ ਦੇ ਬਿਲਕੁਲ ਬਾਹਰ ਇੱਕ ਰਿਟਾਇਰਡ ਮਹਿਲਾ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਬੁਢਲਾਡਾ ਸਿਟੀ ਪੁਲਿਸ ਥਾਣੇ ਦੇ ਮੁੱਖ ਗੇਟ ਦੇ ਬਾਹਰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਉੱਥੋਂ ਲੰਘ ਰਹੀ ਸੀ, ਇਸੇ ਦੌਰਾਨ ਦੋ ਨੌਜਵਾਨਾਂ ਨੇ ਪਹਿਲਾਂ ਤੋਂ ਹੀ ਉਸ ਨੂੰ ਨਿਸ਼ਾਨਾ ਬਣਾਇਆ ਹੋਇਆ ਸੀ।
CCTV ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ ਇੱਕ ਮੁਲਜ਼ਮ ਨੇੜਲੀ ਗਲੀ ਵਿੱਚ ਮੋਟਰਸਾਈਕਲ ਲੈ ਕੇ ਇੰਤਜ਼ਾਰ ਕਰ ਰਿਹਾ ਸੀ, ਜਦਕਿ ਉਸ ਦਾ ਦੂਜਾ ਸਾਥੀ ਸੜਕ 'ਤੇ ਮੌਜੂਦ ਸੀ। ਜਿਵੇਂ ਹੀ ਰਿਟਾਇਰਡ ਮਹਿਲਾ ਪੁਲਿਸ ਥਾਣੇ ਦੇ ਮੁੱਖ ਗੇਟ ਅੱਗੋਂ ਲੰਘੀ, ਇੱਕ ਨੌਜਵਾਨ ਨੇ ਅਚਾਨਕ ਉਸ ਦਾ ਬੈਗ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਥਾਣੇ ਦੇ ਬਾਹਰ ਹੀ ਅਜਿਹੀ ਵਾਰਦਾਤ ਵਾਪਰਨ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
Editorial Standards & Corrections
GNE NEWS operates under rigorous verification protocols. Factual queries or correction requests regarding this report may be directed to our Ludhiana newsroom via our official editorial desk.
Related Stories in Punjab
और संबंधित खबरें
ਜਲੰਧਰ 'ਚ ਭਿਆਨਕ ਸੜਕ ਹਾਦਸਾ, Speed Records ਦੇ ਮਾਲਕ ਦੇ ਪੁੱਤਰ ਸਮੇਤ 2 ਨੌਜਵਾਨਾਂ ਦੀ ਮੌਤ
ਜਲੰਧਰ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਅੰਮ੍ਰਿਤਸਰ 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਨੌਜਵਾਨ ਦਾ ਕਤਲ
ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਹਲਕੇ ਅਧੀਨ ਪੈਂਦੇ ਪਿੰਡ ਕੋਟਲੀ ਖਹਿਰਾ ਤੋਂ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ ਨੌਜਵਾਨ ਦੀ ਕਥਿਤ ਤੌਰ 'ਤੇ ਟਰੈਕਟਰ ਅਤੇ ਸੁਪਰ ਸੀਡਰ ਹੇਠਾਂ ਕੁਚਲ ਕੇ ਹੱਤਿਆ ਕਰ ਦਿੱਤੀ ਗਈ।

ਖੰਨਾ 'ਚ ਪੁਲਿਸ ਰੇਡ 'ਤੇ ਸਵਾਲ, CCTV ਵੀਡੀਓ ਵਾਇਰਲ
ਪੰਜਾਬ ਦੇ ਖੰਨਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਪੁਲਿਸ ਦੀ ਕਾਰਵਾਈ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਮਲਾ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਦੇ ਘਰ ਅਤੇ ਦਫ਼ਤਰ 'ਤੇ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਸੀ।
